ਭਵਾਨੀਗੜ੍ਹ , 11 ਨਵੰਬਰ

ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਟੌਲ ਪਲਾਜ਼ਾ ਕਾਲਾਝਾੜ, ਟੌਲ ਪਲਾਜ਼ਾ ਮਾਝੀ ਅਤੇ ਰਿਲਾਇੰਸ ਪੰਪ ਬਾਲਦ ਕਲਾਂ ਵਿਖੇ ਅੱਜ 41ਵੇਂ ਦਿਨ ਵੀ ਧਰਨੇ ਭਖਦੇ ਰਹੇ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਟੌਲ ਪਲਾਜ਼ਾ ਕਾਲਾਝਾੜ ਤੇ ਰਿਲਾਇੰਸ ਪੰਪ ਬਾਲਦ ਕਲਾਂ ਵਿਖੇ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ, ਹਰਜਿੰਦਰ ਸਿੰਘ ਘਰਾਚੋਂ ਅਤੇ ਜਸਵੀਰ ਸਿੰਘ ਗੱਗੜਪੁਰ ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਦੀ ਹੱਥਠੋਕਾ ਬਣ ਚੁੱਕੀ ਮੋਦੀ ਹਕੂਮਤ ਖ਼ਿਲਾਫ਼ ਦਿੱਲੀ ਧਰਨੇ ਦੀ ਤਿਆਰੀ ਪੂਰੇ ਜੋਸ਼ ਨਾਲ ਕੀਤੀ ਜਾ ਰਹੀ ਹੈ। ਧਰਨੇ ਵਿੱਚ ਨਵਜੋਤ ਕੌਰ, ਮੇਵਾ ਸਿੰਘ, ਗੁਰਚਰਨ ਸਿੰਘ ਭਿੰਡਰਾਂ, ਕਰਮਚੰਦ ਪੰਨਵਾਂ, ਹਰਪਾਲ ਗਹਿਲਾਂ ਅਤੇ ਗਮਦੂਰ ਸਿੰਘ ਦਿਆਲਪੁਰਾ ਹਾਜ਼ਰ ਸਨ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਭਵਾਨੀਗੜ੍ਹ-ਨਾਭਾ ਮੁੱਖ ਮਾਰਗ ’ਤੇ ਸਥਿਤ ਟੌਲ ਪਲਾਜ਼ਾ ਮਾਝੀ ਵਿਖੇ ਧਰਨੇ ਵਿੱਚ ਬਲਾਕ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਬਾਲਦ ਕਲਾਂ, ਰਣਧੀਰ ਸਿੰਘ ਭੱਟੀਵਾਲ, ਬੁੱਧ ਸਿੰਘ ਬਾਲਦ, ਅੰਗਰੇਜ ਸਿੰਘ, ਹਰਭਜਨ ਸਿੰਘ ਬਖੋਪੀਰ, ਲਾਭ ਸਿੰਘ ਭੜੋ, ਨੰਦ ਸਿੰਘ ਬਲਿਆਲ, ਸੁਰਜੀਤ ਕੌਰ ਮਾਝੀ ਅਤੇ ਜਰਨੈਲ ਸਿੰਘ ਮਾਝੀ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ।