ਚੰਡੀਗੜ੍ਹ, 27 ਨਵੰਬਰ: ਭਾਈ ਗੋਬਿੰਦ ਸਿੰਘ ਲੌਂਗੋਵਾਲ ਮੁੜ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 44ਵੇਂ ਪ੍ਰਧਾਨ ਚੁਣੇ ਗਏ ਹਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੋਰ ਅਹੁਦੇਦਾਰਾਂ ਦੀ ਵੀ ਚੋਣ ਕੀਤੀ ਗਈ ਹੈ।ਜਿਸ ‘ਚ ਭਾਈ ਰਜਿੰਦਰ ਸਿੰਘ ਮਹਿਤਾ ਸੀਨੀਅਰ ਮੀਤ ਪ੍ਰਧਾਨ, ਜਥੇਦਾਰ ਗੁਰਬਖਸ਼ ਸਿੰਘ ਨਵਾਂਸ਼ਹਿਰ ਜੂਨੀਅਰ ਮੀਤ ਪ੍ਰਧਾਨ ਅਤੇ ਹਰਜਿੰਦਰ ਸਿੰਘ ਧਾਮੀ ਜਨਰਲ ਸਕੱਤਰ ਚੁਣੇ ਗਏ ਹਨ।

ਇਸ ਦੌਰਾਨ ਭੁਪਿੰਦਰ ਸਿੰਘ , ਜਸਬੀਰ ਸਿੰਘ ਡੱਬਵਾਲੀ, ਗੁਰਪਾਲ ਸਿੰਘ ਗੋਰਾ, ਸ਼ੇਰ ਸਿੰਘ, ਜਸਮੇਲ ਸਿੰਘ, ਅਮਰਜੀਤ ਸਿੰਘ ਭਲਾਈਪੁਰ, ਜਸਬੀਰ ਸਿੰਘ, ਇੰਦਰਮੋਹਨ ਸਿੰਘ,ਮਗਵਿੰਦਰ ਸਿੰਘ ਖਪਰਖੇੜੀ, ਕੁਲਦੀਪ ਕੌਰ ਟੌਹੜਾ ਅੰਤਰਿਮ ਕਮੇਟੀ ਮੈਂਬਰ ਚੁਣੇ ਗਏ ਹਨ।