ਫ਼ਤਹਿਗੜ੍ਹ ਸਾਹਿਬ, 23 ਅਗਸਤ
ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿਚ ਹੜ੍ਹਾਂ ਲਈ ਭਾਖੜਾ ਮੈਨੇਜਮੈਟ ਬੋਰਡ ਪੂਰਨ ਤੌਰ ’ਤੇ ਜ਼ਿੰਮੇਵਾਰ ਹੈ। ਭਾਖੜਾ ਤੇ ਪੌਂਗ ਡੈਮ ਵੱਲੋਂ ਛੱਡੇ ਗਏ ਪਾਣੀ ਕਾਰਨ ਹੀ ਪੰਜਾਬੀਆਂ ਦਾ ਮਾਲੀ, ਜਾਨੀ ਤੇ ਫ਼ਸਲੀ ਨੁਕਸਾਨ ਹੋਇਆ ਹੈ। ਇਹ ਕੋਈ ਪਹਿਲੀ ਵਾਰ ਨਹੀਂ ਬਲਕਿ 1988 ਅਤੇ 1993 ਵਿੱਚ ਵੀ ਇਸ ਬੋਰਡ ਨੇ ਪੰਜਾਬੀਆਂ ਦਾ ਬਹੁਤ ਵੱਡਾ ਜਾਨੀ ਤੇ ਮਾਲੀ ਨੁਕਸਾਨ ਕੀਤਾ ਸੀ, ਇਸ ਲਈ ਸਮਾਂ ਮੰਗ ਕਰਦਾ ਹੈ ਕਿ ਇਸ ਬੋਰਡ ਨੂੰ ਖ਼ਤਮ ਕਰਕੇ ਰੋਹਤਾਂਗ ਅਤੇ ਤਿੱਬਤ ਵੱਲੋਂ ਆਉਣ ਵਾਲੇ ਪਾਣੀ ਦੇ ਵਹਾਅ ਦੀ ਸਹੀ ਜਾਣਕਾਰੀ ਰੱਖਣ ਵਾਲੇ ਜ਼ਿੰਮੇਵਾਰਾਂ ਦੀ ਇੱਕ ਟੀਮ ਬਣਾਈ ਜਾਵੇ, ਜੋ ਪੰਜਾਬੀਆਂ ਦੇ ਹੋਣ ਵਾਲੇ ਨੁਕਸਾਨ ਨੂੰ ਹਰ ਕੀਮਤ ’ਤੇ ਬਚਾਵੇੇ।