ਬੰਗਲੂਰੂ: ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਬੀ.ਐੱਸ.ਯੇਦੀਯੁਰੱਪਾ ਨੇ ਐਲਾਨ ਕੀਤਾ ਕਿ ਭਾਜਪਾ ਤੇ ਜਨਤਾ ਦਲ (ਸੈਕੁਲਰ) ਸੂਬੇ ਵਿਚ ਲੋਕ ਸਭਾ ਚੋਣਾਂ ਮਿਲ ਕੇ ਲੜਨਗੇ। ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਐੱਚ ਡੀ ਦੇਵੇਗੌੜਾ ਦੀ ਅਗਵਾਈ ਵਾਲੀ ਜੇਡੀਐੱਸ ਚਾਰ ਸੀਟਾਂ ਤੋਂ ਉਮੀਦਵਾਰ ਉਤਾਰੇਗੀ। ਕਰਨਾਟਕ ਵਿੱਚ ਕੁੱਲ 28 ਸੰਸਦੀ ਹਲਕੇ ਹਨ।