ਬੰਗਲੌਰ, 17 ਅਪਰੈਲ

ਕਰਨਾਟਕ ਵਿੱਚ 10 ਮਈ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਵੱਲੋਂ ਟਿਕਟ ਨਾ ਦਿੱਤੇ ਜਾਣ ਤੋਂ ਦੁਖੀ ਸਾਬਕਾ ਮੁੱਖ ਮੰਤਰੀ ਜਗਦੀਸ਼ ਸ਼ੈੱਟਰ ਅੱਜ  ਕਾਂਗਰਸ ਵਿੱਚ ਸ਼ਾਮਲ ਹੋ ਗਏ। ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ, ਜਨਰਲ ਸਕੱਤਰ ਕੇਸੀ ਵੇਣੂਗੋਪਾਲ ਅਤੇ ਰਣਦੀਪ ਸਿੰਘ ਸੁਰਜੇਵਾਲਾ (ਕਰਨਾਟਕ ਇੰਚਾਰਜ), ਪ੍ਰਦੇਸ਼ ਕਾਂਗਰਸ ਪ੍ਰਧਾਨ ਡੀਕੇ ਸ਼ਿਵਕੁਮਾਰ ਅਤੇ ਸਾਬਕਾ ਮੁੱਖ ਮੰਤਰੀ ਸਿੱਧਰਮਈਆ ਸਮੇਤ ਹੋਰ ਇਸ ਸਮੇਂ ਮੌਜੂਦ ਸਨ।