ਨਵੀਂ ਦਿੱਲੀ, 27 ਅਗਸਤ

ਦਿੱਲੀ ਭਾਜਪਾ ਨੇਤਾਵਾਂ ਆਰਪੀ ਸਿੰਘ ਅਤੇ ਤੇਜਿੰਦਰ ਸਿੰਘ ਬੱਗਾ ਨੇ ਅੱਜ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਸਾਬਕਾ ਸਲਾਹਕਾਰ ਮਾਲਵਿੰਦਰ ਮਾਲੀ ਦੇ ਖ਼ਿਲਾਫ਼ ਸੰਸਦ ਮਾਰਗ ਪੁਲੀਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਮਾਲੀ ਵਿਰੁੱਧ ਸ਼ਿਕਾਇਤ ਵਿੱਚ ਉਨ੍ਹਾਂ ਖ਼ਿਲਾਫ਼ ਭਾਰਤ ਸਰਕਾਰ ਵਿਰੁੱਧ ਜੰਗ ਛੇੜਨ ਤੇ ਦੇਸ਼ਧ੍ਰੋਹ ਵਰਗੇ ਦੋਸ਼ ਲਗਾਏ ਗਏ ਹਨ। ਸ੍ਰੀ ਬੱਗਾ ਨੇ ਕਿਹਾ ਕਿ ਉਨ੍ਹਾਂ ਨੇ ਰਾਜਿੰਦਰ ਨਗਰ ਪੁਲੀਸ ਸਟੇਸ਼ਨ ਵਿੱਚ ਮਾਲੀ ਖ਼ਿਲਾਫ਼ ਕਸ਼ਮੀਰ ਦੇ ਵੱਖਰੇ ਦੇਸ਼ ਹੋਣ ਬਾਰੇ ਪੋਸਟ ਲਈ ਸ਼ਿਕਾਇਤ ਵੀ ਦਰਜ ਕਰਵਾਈ ਸੀ।