ਪਟਨਾ, 6 ਅਪਰੈਲ
ਰਾਸ਼ਟਰੀ ਜਨਤਾ ਦਲ ਦੇ ਆਗੂ ਤੇਜਸ਼ਵੀ ਯਾਦਵ ਵੱਲੋਂ ਭਾਜਪਾ ਦਾ ‘ਯੋਗੀ ਮਾਡਲ’ ਬਾਰੇ ਗੱਲ ਕਰਨ, ਪਰ ਬਿਹਾਰ ਦੇ ਮੁੱਖ ਮੰਤਰੀ ਬਾਰੇ ਚੁੱਪ ਵੱਟਣ ’ਤੇ ਉਡਾਏ ਮਜ਼ਾਕ ਤੋਂ ਇੱਕ ਦਿਨ ਬਾਅਦ ਉਪ ਮੁੱਖ ਮੰਤਰੀ ਤਾਰ ਕਿਸ਼ੋਰ ਪ੍ਰਸਾਦ ਨੇ ਅੱਜ ਕਿਹਾ ਕਿ ਭਾਜਪਾ ਨੇ ਸੂਬੇ ਵਿੱਚ ਨਿਤੀਸ਼ ਕੁਮਾਰ ਦੇ ਨਾਮ ’ਤੇ ਚੋਣਾਂ ਲੜੀਆਂ ਸਨ। ਤਾਰ ਕਿਸ਼ੋਰ ਨੇ ਇਹ ਟਿੱਪਣੀ ਇੱਥੇ ਭਾਜਪਾ ਦੇ ਸੂਬਾਈ ਮੁੱਖ ਦਫ਼ਤਰ ਵਿੱਚ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਕਰਵਾਏ ਇੱਕ ਪ੍ਰੋਗਰਾਮ ਦੌਰਾਨ ਕੀਤੀ। ਉਨ੍ਹਾਂ ਕਿਹਾ ਕਿ ਐੱਨਡੀਏ ਦੇ ਭਾਈਵਾਲਾਂ ਨੇ ਬਿਹਾਰ ਵਿੱਚ ਨਿਤੀਸ਼ ਕੁਮਾਰ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਪੇਸ਼ ਕੀਤਾ ਸੀ। ਕਈ ਵਿਧਾਇਕ ਚਾਹੁਦੇ ਸਨ ਕਿ ਮੁੱਖ ਮੰਤਰੀ ਭਾਜਪਾ ਦਾ ਹੋਣਾ ਚਾਹੀਦਾ ਹੈ, ਇਸ ਬਾਰੇ ਭਾਜਪਾ ਦੀ ਸਥਿਤੀ ਸਪਸ਼ਟ ਕੀਤੇ ਬਿਨਾਂ ਉਨ੍ਹਾਂ ਕਿਹਾ, ‘‘ਨਿਤੀਸ਼ ਕੁਮਾਰ ਨੂੰ ਬਿਹਾਰ ਦੇ ਮੁੱਖ ਮੰਤਰੀ ਵਜੋਂ ਪੇਸ਼ ਕਰਨ ਦਾ ਫ਼ੈਸਲਾ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਲਿਆ ਗਿਆ ਸੀ।’’