ਚੰਡੀਗੜ੍ਹ: ‘ਆਪ’ ਨੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ (ਸੀਜੇਆਈ) ਦੀ ਥਾਂ ਚੋਣ ਕਮਿਸ਼ਨ ਦੇ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਲਈ ਉੱਚ ਪੱਧਰੀ ਕਮੇਟੀ ਵਿੱਚ ਕੈਬਨਿਟ ਮੰਤਰੀ ਨੂੰ ਸ਼ਾਮਲ ਕਰਨ ਨੂੰ ਭਾਜਪਾ ਦਾ ਤਾਨਾਸ਼ਾਹੀ ਕਦਮ ਕਰਾਰ ਦਿੱਤਾ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਲਈ ਸਭ ਤੋਂ ਵੱਡਾ ਖਤਰਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇਸ਼ ਦੀਆਂ ਮਹੱਤਵਪੂਰਨ ਲੋਕਤਾਂਤਰਿਕ ਸੰਸਥਾਵਾਂ ’ਤੇ ਇਕ-ਇਕ ਕਰਕੇ ਕਬਜ਼ਾ ਕਰ ਰਹੀ ਹੈ ਅਤੇ ਉਨ੍ਹਾਂ ਦਾ ਸਿਆਸੀਕਰਨ ਕਰ ਰਹੀ ਹੈ।