ਨਵੀਂ ਦਿੱਲੀ, 5 ਅਪਰੈਲ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸਥਾਪਨਾ ਦਿਵਸ ਦੇ ਮੌਕੇ ਪਾਰਟੀ ਦੇ ਸਾਰੇ ਸੰਸਦ ਮੈਂਬਰ ਕਮਲ ਦੇ ਫੁੱਲ ਦੇ ਚੋਣ ਨਿਸ਼ਾਨ ਵਾਲੀਆਂ ਭਗਵੀਂ ਟੋਪੀਆਂ ਪਾ ਕੇ ਕੇ ਬੁੱਧਵਾਰ ਨੂੰ ਸੰਸਦ ਪਹੁੰਚਣਗੇ। ਰਾਜਧਾਨੀ ਦੇ ਅੰਬੇਡਕਰ ਇੰਟਰਨੈਸ਼ਨਲ ਸੈਂਟਰ ‘ਚ ਅੱਜ ਹੋਈ ਭਾਜਪਾ ਸੰਸਦੀ ਦਲ ਦੀ ਬੈਠਕ ‘ਚ ਸਾਰੇ ਸੰਸਦ ਮੈਂਬਰਾਂ ਨੂੰ ਇਹ ਨਿਰਦੇਸ਼ ਦਿੱਤਾ ਗਿਆ। ਇਹ ਜਾਣਕਾਰੀ ਮੀਟਿੰਗ ਵਿੱਚ ਮੌਜੂਦ ਮੈਂਬਰ ਨੇ ਦਿੱਤੀ। ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ, ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਮੁਖਤਾਰ ਅੱਬਾਸ ਨਕਵੀ ਅਤੇ ਰਾਜ ਸਭਾ ਮੈਂਬਰ ਰਾਕੇਸ਼ ਸਿਨਹਾ ਸਮੇਤ ਕੁਝ ਮੰਤਰੀਆਂ ਨੇ ਭਗਵੀ ਟੋਪੀਆਂ ਪਾ ਕੇ ਸੰਸਦੀ ਦਲ ਦੀ ਬੈਠਕ ਵਿੱਚ ਸ਼ਿਰਕਤ ਕੀਤੀ।