ਵਾਸ਼ਿੰਗਟਨ, 15 ਦਸੰਬਰ
ਭਾਰਤੀ-ਅਮਰੀਕੀ ਅੱਲੜ ਨੇ ਸਾਂ ਫਰਾਂਸਿਸਕੋ ਦੇ ਮਸ਼ਹੂਰ ‘ਗੋਲਡਨ ਗੇਟ ਬ੍ਰਿਜ’ ਤੋਂ ਕਥਿਤ ਤੌਰ ’ਤੇ ਛਾਲ ਮਾਰ ਦਿੱਤੀ। ਉਸ ਦੇ ਮਾਤਾ-ਪਿਤਾ ਅਤੇ ਅਮਰੀਕੀ ਕੋਸਟ ਗਾਰਡ ਅਧਿਕਾਰੀਆਂ ਨੇ ਦੱਸਿਆ ਕਿ ਪੁਲ ‘ਤੇ 16 ਸਾਲਾ ਲੜਕੇ ਦਾ ਸਾਈਕਲ, ਫ਼ੋਨ ਅਤੇ ਬੈਗ ਮਿਲਿਆ ਹੈ। ਮੰਨਿਆ ਜਾ ਰਿਹਾ ਹੈ ਕਿ 12ਵੀਂ ਜਮਾਤ ਦੇ ਵਿਦਿਆਰਥੀ ਨੇ ਮੰਗਲਵਾਰ ਸ਼ਾਮ ਕਰੀਬ 4.58 ਵਜੇ ਪੁਲ ਤੋਂ ਛਾਲ ਮਾਰ ਦਿੱਤੀ ਸੀ। ਲੜਕੇ ਦੇ ਬਚਣ ਦੀ ਸੰਭਾਵਨਾ ਬਹੁਤ ਘੱਟ ਹੈ।