ਚੰਡੀਗੜ੍ਹ, 5 ਜਨਵਰੀ
ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਇਕ ਪਿੰਡ ਵਿੱਚ ਪ੍ਰਧਾਨ ਮੰਤਰੀ ਨਰਿਦਰ ਮੋਦੀ ਦਾ ਕਾਫਲਾ ਰੋਕਣ ਦਾ ਦਾਅਵਾ ਕੀਤਾ ਹੈ। ਭਾਕਿਯੂ (ਕ੍ਰਾਂਤੀਕਾਰੀ) ਦੇ ਜਨਰਲ ਸਕੱਤਰ ਬਲਦੇਵ ਜ਼ੀਰਾ ਨੇ ਦਾਅਵਾ ਕੀਤਾ ਕਿ ਕਿਸਾਨਾਂ ਨੇ ‘ਹੰਕਾਰੀ’ ਮੋਦੀ ਨੂੰ ਸਬਕ ਸਿਖਾਇਆ ਹੈ। ਜਦੋਂ ਪ੍ਰਧਾਨ ਮੰਤਰੀ ਦਾ ਕਾਫਲਾ ਮੁੜ ਗਿਆ ਤਾਂ ਉਨ੍ਹਾਂ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ‘ਉਸ ਨੇ ਉਹਾਡੇ ਰਸਤੇ ਵਿੱਚ ਕਿੱਲ ਪਾਏ ਸੀ, ਅੱਜ ਤੁਹਾਡੀ ਤਾਕਤ ਨੇ ਮੋਦੀ ਨੂੰ ਭਜਾ ਤਾ ਇਥੋਂ’। ਯੂਨੀਅਨ ਦੇ ਪ੍ਰੈਸ ਸਕੱਤਰ ਅਵਤਾਰ ਮਹਿਮਾ ਨੇ ਕਿਹਾ ਕਿ 31 ਦਸੰਬਰ ਨੂੰ ਬਰਨਾਲਾ ਵਿੱਚ ਸੱਤ ਕਿਸਾਨ ਯੂਨੀਅਨਾਂ ਦੀ ਮੀਟਿੰਗ ਹੋਈ ਸੀ ਜਿਸ ਵਿੱਚ ਫੈਸਲਾ ਕੀਤਾ ਗਿਆ ਸੀ ਕਿ ਮੋਦੀ ਦੇ ਪੰਜਾਬ ਦੌਰੇ ਦੌਰਾਨ ਵੱਡੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।