ਨਵੀਂ ਦਿੱਲੀ, 31 ਜੁਲਾਈ
ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੇ ਅੱਜ ਕਿਹਾ ਹੈ ਕਿ ਉਨ੍ਹਾਂ ਦੇ ਪਰਿਵਾਰ ਦਾ ਕੋਈ ਮੈਂਬਰ ਮਹਾਸੰਘ ਦੀਆਂ ਆਗਾਮੀ ਚੋਣਾਂ ਨਹੀਂ ਲੜੇਗਾ ਪਰ ਉਨ੍ਹਾਂ ਨੇ ਦੁਹਰਾਇਆ ਕਿ ਉਨ੍ਹਾਂ ਦੇ ਧੜੇ ਨੂੰ 22 ਰਾਜ ਸੰਘਾਂ ਦਾ ਸਮਰਥਨ ਹਾਸਲ ਹੈ। ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਨ ਨੇ ਦਾਅਵਾ ਕੀਤਾ ਸੀ ਕਿ 25 ਵਿੱਚੋਂ 22 ਸੂਬਾਈ ਇਕਾਈਆਂ ਨੇ ਐਤਵਾਰ ਨੂੰ ਉਨ੍ਹਾਂ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਸ਼ਿਰਕਤ ਕੀਤੀ। ਚੋਣਾਂ 12 ਅਗਸਤ ਨੂੰ ਹੋਣਗੀਆਂ।