ਮੈਲਬਰਨ, 2 ਜਨਵਰੀ
ਮੈਲਬਰਨ ਦੇ ਇਨਡੋਰ ਰੇਸਤਰਾਂ ਵਿੱਚ ਨਵੇਂ ਸਾਲ ਖਾਣ-ਪੀਣ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਆਉਣ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ ਦੇ ਪੰਜ ਖਿਡਾਰੀਆਂ ਉਪ ਕਪਤਾਨ ਰੋਹਿਤ ਸ਼ਰਮਾ, ਰਿਸ਼ਭ ਪੰਤ, ਸ਼ੁਭਮ ਗਿੱਲ, ਨਵਦੀਪ ਸੈਣੀ ਤੇ ਪ੍ਰਿਥਵੀ ਸ਼ਾ ਨੂੰ ਇਕਾਂਤਵਾਸ ਕਰ ਦਿੱਤਾ ਗਿਆ ਹੈ। ਕ੍ਰਿਕਟ ਆਸਟਰੇਲੀਆ ਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੇ ਨਿਯਮਾਂ ਦੀ ਉਲੰਘਣਾ ਕੀਤੀ ਹੈ ਜਾਂ ਨਹੀਂ।