ਪਟਿਆਲਾ, 23 ਸਤੰਬਰ
ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਕੈਨੇਡਾ ਨਾਲ ਵਿਗੜੇ ਸਬੰਧਾਂ ਦਾ ਪੰਜਾਬ ਤੇ ਪੰਜਾਬੀਆਂ ਉਪਰ ਬਹੁਤ ਅਸਰ ਪਵੇਗਾ ਜਿਸ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਸਲੇ ਦਾ ਹੱਲ ਯਕੀਨੀ ਬਣਾਉਣ ਲਈ ਕੈਨੇਡਾ ਦੇ ਆਪਣੇ ਹਮਰੁਤਬਾ ਨਾਲ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਵਿਤਕਰਾ ਬੰਦ ਕਰਕੇ ਸੂਬੇ ਦੇ ਆਰਡੀਐਫ਼ ਦਾ ਕਰੀਬ 5000 ਕਰੋੜ ਰੁਪਏ ਤੁਰੰਤ ਜਾਰੀ ਕਰੇ। ਇਹ ਫੰਡ ਜਾਰੀ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਜਿੱਥੇ ਕੇਂਦਰ ਨੂੰ ਪੱਤਰ ਲਿਖੇ ਚੁੱਕੇ ਹਨ, ਉਥੇ ਹੀ ਹੁਣ ਰਾਜਪਾਲ ਨੂੰ ਵੀ ਇਸ ਬਾਬਤ ਕਾਰਵਾਈ ਕਰਨ ਲਈ ਲਿਖਿਆ ਗਿਆ ਹੈ। ਪਿਛਲੀਆਂ ਸਰਕਾਰਾਂ ਨੇ ਆਰਡੀਐਫ ਦੀ ਵਰਤੋਂ ਕਿਸੇ ਹੋਰ ਪਾਸੇ ਕਰ ਲਈ ਸੀ ਪਰ ਹੁਣ ‘ਆਪ’ ਸਰਕਾਰ ਨੇ ਐਕਟ ਵਿੱਚ ਸੋਧ ਕਰਕੇ ਕਿਹਾ ਹੈ ਕਿ ਇਹ ਪੈਸਾ ਕੇਵਲ ਕਿਸਾਨਾਂ ਤੇ ਮੰਡੀਕਰਨ ਦੇ ਢਾਂਚੇ ’ਤੇ ਹੀ ਖਰਚ ਕੀਤਾ ਜਾਵੇ। ਉਨ੍ਹਾਂ ਅੱਜ ਇਥੇ ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਵਿਚ ਕੇਂਦਰ ਦੀ ਇੰਚਾਰਜ ਡਾ. ਉਪਦੇਸ਼ ਕੌਰ ਦੀ ਦੇਖਰੇਖ ਹੇਠ ਲੱੱਗੇ ਸਾਲਾਨਾ ਕਿਸਾਨ ਮੇਲੇ ਵਿਚ ਸ਼ਿਰਕਤ ਕੀਤੀ।
ਵਿੱਤ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਲਾਪ੍ਰਵਾਹੀਆਂ ਕਾਰਨ ਪੰਜਾਬ ਦੇ ਖਜ਼ਾਨੇ ਦੀ ਹਾਲਤ ਖਸਤਾ ਸੀ ਜਿਸ ਨੂੰ ਠੀਕ ਕੀਤਾ ਜਾ ਰਿਹਾ ਹੈ। ਸ੍ਰੀ ਚੀਮਾ ਨੇ ਦੱਸਿਆ ਕਿ ਖੇਤੀਬਾੜੀ ਸੈਕਟਰ ਪੰਜਾਬ ਦੀ ਆਰਥਿਕਤਾ ਦਾ ਧੁਰਾ ਹੈ ਜਿਸ ਕਰਕੇ ਖੇਤੀ ਸਬੰਧੀ ਨਵੀਆਂ ਖੋਜਾਂ ਤੇ ਹੋਰ ਖੇਤੀ ਕਾਰਜਾਂ ਲਈ ‘ਆਪ’ ਸਰਕਾਰ ਫੰਡਾਂ ਦੀ ਤੋਟ ਨਹੀਂ ਆਉਣ ਦੇਵੇਗੀ। ਉਨ੍ਹਾਂ ਦੱਸਿਆ ਕਿ ਖੇਤੀ ਸੈਕਟਰ ਲਈ ਨਵੀਂ ਖੇਤੀ ਨੀਤੀ ਵੀ ਜਲਦੀ ਹੀ ਲਿਆਂਦੀ ਜਾ ਰਹੀ ਹੈ। ਇਸ ਮੌਕੇ ‘ਵਿਸ਼ਵ ਭੋਜਨ ਪੁਰਸਕਾਰ ਜੇਤੂ’ ਤੇ ਝੋਨਾ ਮਾਹਰ ਡਾ. ਗੁਰਦੇਵ ਸਿੰਘ ਖੁਸ਼ ਅਤੇ ਪਨਸੀਡ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ ਦਾ ਸਨਮਾਨ ਵੀ ਕੀਤਾ ਗਿਆ। ਪੀਏਯੂ ਦੇ ਵਾਈਸ ਚਾਂਸ