ਕਰਨਾਲ (ਹਰਿਆਣਾ), 7 ਜਨਵਰੀ
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਅੱਜ ਸਵੇਰੇ ਹਰਿਆਣਾ ਦੇ ਪਾਣੀਪਤ ਤੋਂ ਕਰਨਾਲ ਜ਼ਿਲ੍ਹੇ ‘ਚ ਪਹੁੰਚੀ ਅਤੇ ਸੈਂਕੜੇ ਲੋਕਾਂ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨਾਲ ਪਦਯਾਤਰਾ ਵਿੱਚ ਸ਼ਮੂਲੀਅਤ ਕੀਤੀ। ਉਲੰਪਿਕ ਤਮਗਾ ਜੇਤੂ ਮੁੱਕੇਬਾਜ਼ ਵਿਜੇਂਦਰ ਸਿੰਘ ਅਤੇ ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਹੁੱਡਾ ਅਤੇ ਰਣਦੀਪ ਸਿੰਘ ਸੁਰਜੇਵਾਲਾ ਨੇ ਇੱਥੋਂ ਦੇ ਘਰੋਂਡਾ ਪਿੰਡ ਕੋਹੰਦ ਤੋਂ ਸ਼ੁਰੂ ਹੋਈ ਯਾਤਰਾ ਵਿੱਚ ਹਿੱਸਾ ਲਿਆ। ਯਾਤਰਾ ਰਾਤ ਲਈ ਇੱਥੇ ਇੰਦਰੀ ਵਿਖੇ ਰੁਕੇਗੀ ਅਤੇ ਅਗਲੀ ਸਵੇਰ ਕੁਰੂਕਸ਼ੇਤਰ ਜ਼ਿਲ੍ਹੇ ਵੱਲ ਰਵਾਨਾ ਹੋਵੇਗੀ।