ਫ਼ਤਹਿਗੜ੍ਹ ਸਾਹਿਬ, 11 ਜਨਵਰੀ

ਭਾਜਪਾ ਉੱਤੇ ਦੇਸ਼ ਵਿੱਚ ਡਰ ਅਤੇ ਨਫ਼ਰਤ ਫੈਲਾਉਣ ਦਾ ਦੋਸ਼ ਲਾਉਂਦਿਆਂ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਭਾਰਤ ਭਾਈਚਾਰਾ, ਏਕਤਾ ਅਤੇ ਸਨਮਾਨ ਦੀ ਭਾਵਨਾ ਵਿੱਚ ਵਿਸ਼ਵਾਸ ਰੱਖਦਾ ਹੈ ਅਤੇ ਇਹੀ ਕਾਰਨ ਹੈ ਭਾਰਤ ਜੋੜੋ ਯਾਤਰਾ ਸਫ਼ਲ ਹੋ ਰਹੀ ਹੈ। ਸ੍ਰੀ ਰਾਹੁਲ ਗਾਂਧੀ ਨੇ ‘ਭਾਰਤ ਜੋੜੋ ਯਾਤਰਾ’ ਦੇ ਪੰਜਾਬ ਪੜਾਅ ਦੀ ਸ਼ੁਰੂਆਤ ਤੋਂ ਪਹਿਲਾਂ ਇੱਥੇ ਸਰਹਿੰਦ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਇਹ ਗੱਲ ਕਹੀ।