ਸ਼ਿਮਲਾ, 18 ਜਨਵਰੀ
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਅੱਜ ਸਵੇਰੇ ਹਿਮਾਚਲ ਪ੍ਰਦੇਸ਼ ਵਿਚ ਦਾਖਲ ਹੋਈ ਤਾਂ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਭਾਜਪਾ ਅਤੇ ਆਰਐੱਸਐੰਸ ’ਤੇ ਨਿਸ਼ਾਨਾ ਲਾਉਂਦਿਆਂ ਦੇਸ਼ ਵਿਚ ਨਫ਼ਰਤ, ਹਿੰਸਾ ਅਤੇ ਡਰ ਫੈਲਾਉਣ ਦਾ ਦੋਸ਼ ਲਾਇਆ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ, ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ, ਪਾਰਟੀ ਦੀ ਸੂਬਾ ਪ੍ਰਧਾਨ ਪ੍ਰਤਿਭਾ ਸਿੰਘ, ਸੂਬਾਈ ਮੰਤਰੀਆਂ ਅਤੇ ਪਾਰਟੀ ਵਿਧਾਇਕਾਂ ਸਮੇਤ ਸੈਂਕੜੇ ਕਾਂਗਰਸੀ ਵਰਕਰਾਂ ਨੇ ਕੜਾਕੇ ਦੀ ਠੰਢ ਦੌਰਾਨ ਇੰਦੌਰਾ ਨੇੜੇ ਮਾਨਸੇਰ ਟੌਲ ਪਲਾਜ਼ਾ ‘ਤੇ ਯਾਤਰਾ ਦਾ ਸਵਾਗਤ ਕੀਤਾ।