ਨਵੀਂ ਦਿੱਲੀ, 2 ਅਪਰੈਲ

ਭਾਰਤ ਅਤੇ ਆਸਟਰੇਲੀਆ ਨੇ ਅੱਜ ਆਰਥਿਕ ਸਬੰਧਾਂ ਨੂੰ ਹੁਲਾਰਾ ਦੇਣ ਲਈ ਆਰਥਿਕ ਸਹਿਯੋਗ ਅਤੇ ਵਪਾਰ ਸਮਝੌਤੇ ‘ਤੇ ਦਸਤਖਤ ਕੀਤੇ। ਇਸ ਸਮਝੌਤੇ ਦੇ ਤਹਿਤ ਆਸਟਰੇਲੀਆ ਕੱਪੜਾ, ਚਮੜਾ, ਗਹਿਣੇ ਅਤੇ ਖੇਡ ਉਤਪਾਦਾਂ ਸਮੇਤ ਆਪਣੇ ਬਾਜ਼ਾਰ ਵਿੱਚ 95 ਫੀਸਦੀ ਤੋਂ ਵੱਧ ਭਾਰਤੀ ਵਸਤਾਂ ਨੂੰ ਡਿਊਟੀ ਮੁਕਤ  ਕਰੇਗਾ। ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਅਤੇ ਆਸਟਰੇਲੀਆ ਦੇ ਵਪਾਰ, ਸੈਰ-ਸਪਾਟਾ ਅਤੇ ਨਿਵੇਸ਼ ਮੰਤਰੀ ਡੈਨ ਟੇਹਨ ਨੇ ਆਨਲਾਈਨ ਸਮਾਰੋਹ ਵਿੱਚ ਭਾਰਤ-ਆਸਟਰੇਲੀਆ ਆਰਥਿਕ ਸਹਿਯੋਗ ਅਤੇ ਵਪਾਰ ਸਮਝੌਤੇ ‘ਤੇ ਹਸਤਾਖਰ ਕੀਤੇ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਆਸਟਰੇਲੀਆਈ ਹਮਰੁਤਬਾ ਸਕਾਟ ਮੌਰੀਸਨ ਵੀ ਮੌਜੂਦ ਸਨ।