ਨਵੀਂ ਦਿੱਲੀ, 20 ਮਾਰਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਜਾਪਾਨੀ ਹਮਰੁਤਬਾ ਫੂਮਿਓ ਕਿਸ਼ਿਦਾ ਨੇ ਅੱਜ ਭਾਰਤ-ਜਾਪਾਨ ਕੌਮਾਂਤਰੀ ਰਣਨੀਤਕ ਭਾਈਵਾਲੀ ਦਾ ਵਿਸਥਾਰ ਕਰਨ ਦਾ ਅਹਿਦ ਲਿਆ ਅਤੇ ਕਿਹਾ ਕਿ ਇਹ ਸ਼ਾਂਤੀਪੂਰਨ, ਸਥਿਰ ਅਤੇ ਖੁਸ਼ਹਾਲ ਹਿੰਦ ਪ੍ਰਸ਼ਾਂਤ ਮਹਾਸਾਗਰ ਖੇਤਰ ਲਈ ਬਹੁਤ ਜ਼ਰੂਰੀ ਹੈ। ਦੋਵਾਂ ਨੇ ਖੁਰਾਕ ਅਤੇ ਊਰਜਾ ਦੀਆਂ ਵਧਦੀਆਂ ਕੀਮਤਾਂ ਅਤੇ ਸਮੁੱਚੇ ਦੁਵੱਲੇ ਸਬੰਧਾਂ ਨੂੰ ਵਧਾਉਣ ਸਣੇ ਹੋਰ ਮਾਮਲਿਆਂ ’ਤੇ ਗੱਲਬਾਤ ਕੀਤੀ। ਜਾਪਾਨ ਦੇ ਪ੍ਰਧਾਨ ਮੰਤਰੀ ਅੱਜ ਸਵੇਰੇ ਕਰੀਬ ਅੱਠ ਵਜੇ ਦਿੱਲੀ ਪਹੁੰਚੇ।