ਪੇਈਚਿੰਗ, 30 ਜੂਨ

ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਅਗਲੇ ਹਫ਼ਤੇ ਭਾਰਤ ਦੀ ਮੇਜ਼ਬਾਨੀ ਵਿੱਚ ਹੋਣ ਵਾਲੇ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਦੇ ਆਨਲਾਈਨ ਸੰਮੇਲਨ ਵਿੱਚ ਹਿੱਸਾ ਲੈਣਗੇ। ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਪ੍ਰੈਸ ਬਿਆਨ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ‘ਤੇ ਰਾਸ਼ਟਰਪਤੀ ਸ਼ੀ 4 ਜੁਲਾਈ ਨੂੰ ਵੀਡੀਓ ਕਾਨਫਰੰਸ ਰਾਹੀਂ 23ਵੀਂ ਐੱਸਸੀਓ ਪ੍ਰਮੁੱਖਾ ਦੀ ਮੀਟਿੰਗ ਵਿੱਚ ਹਿੱਸਾ ਲੈਣਗੇ। ਭਾਰਤ ਦੀ ਮੇਜ਼ਬਾਨੀ ਵਿੱਚ ਹੋਣ ਵਾਲੇ ਐੱਸਸੀਓ ਸੰਮੇਲਨ ਵਿੱਚ ਸ਼ੀ ਦੇ ਹਿੱਸਾ ਲੈਣ ਬਾਰੇ ਇਹ ਪਹਿਲਾ ਸਰਕਾਰੀ ਐਲਾਨ ਹੈ।