28 ਮਾਰਚ 2022
ਕੋਵਿਡ -19 ਮਹਾਂਮਾਰੀ ਦੌਰਾਨ ਦੋ ਸਾਲਾਂ ਤੱਕ ਅੰਤਰਰਾਸ਼ਟਰੀ ਉਡਾਣਾਂ ਬੰਦ ਰਹਿਣ ਤੋਂ ਬਾਅਦ ਭਾਰਤ ਨੇ ਐਤਵਾਰ ਨੂੰ ਮੁੜ ਉਡਾਣਾਂ ਸ਼ੁਰੂ ਕਰ ਦਿੱਤੀਆਂ ਹਨ। ਹਵਾਈ ਅੱਡਿਆਂ ਅਤੇ ਏਅਰਲਾਈਨਾਂ ਨੇ ਉਡਾਣਾਂ ਲਈ ਆਪਣੀਆਂ ਤਿਆਰੀਆਂ ਪਹਿਲਾਂ ਹੀ ਪੂਰੀਆਂ ਕਰ ਲਈਆਂ ਹਨ। ਭਾਰਤੀ ਏਅਰਲਾਈਨਾਂ ਤੋਂ ਇਲਾਵਾ, ਅਮੀਰਾਤ ਅਤੇ ਵਰਜਿਨ ਐਟਲਾਂਟਿਕ ਵਰਗੀਆਂ ਵਿਦੇਸ਼ੀ ਏਅਰਲਾਈਨਾਂ ਵੀ ਨਿਯਮਤ ਉਡਾਣਾਂ ਨੂੰ ਮੁੜ ਸ਼ੁਰੂ ਕਰਨ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ।
ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਉਮੀਦ ਹੈ ਕਿ ਅਪ੍ਰੈਲ ਦੇ ਪਹਿਲੇ ਹਫ਼ਤੇ ਤੋਂ ਨਿਯਮਤ ਅੰਤਰਰਾਸ਼ਟਰੀ ਉਡਾਣਾਂ ਵਿੱਚ ਕਾਫ਼ੀ ਵਾਧਾ ਹੋਵੇਗਾ। ਮਹਾਮਾਰੀ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹਵਾਬਾਜ਼ੀ ਉਦਯੋਗ ਹੌਲੀ-ਹੌਲੀ ਪਟੜੀ ‘ਤੇ ਆ ਰਿਹਾ ਹੈ ਅਤੇ ਨਿਯਮਤ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਹੋਣ ਨਾਲ ਇਸ ‘ਚ ਨਵੀਂ ਜਾਨ ਆਉਣ ਦੀ ਸੰਭਾਵਨਾ ਹੈ।