ਨਵੀਂ ਦਿੱਲੀ, 13 ਦਸੰਬਰ
ਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ ਕੋਵਿਡ-19 ਦੇ 7350 ਨਵੇਂ ਕੇਸ ਸਾਹਮਣੇ ਆਉਣ ਮਗਰੋਂ ਕੁੱਲ ਪਾਜ਼ੇਟਿਵ ਕੇਸਾਂ ਦੀ ਗਿਣਤੀ ਵਧ ਕੇ 3,46,97,860 ਹੋ ਗਈ ਤੇ ਜ਼ੇਰੇ ਇਲਾਜ ਮਰੀਜ਼ਾਂ ਦੀ ਗਿਣਤੀ ਘੱਟ ਕੇ 91,456 ਰਹਿ ਗਈ ਜੋ ਕਿ ਕੁੱਲ ਮਾਮਲਿਆਂ ਦਾ 0.26 ਫ਼ੀਸਦ ਹੈ ਅਤੇ 561 ਦਿਨਾਂ ਵਿਚ ਸਭ ਤੋਂ ਘੱਟ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟੇ ਵਿਚ ਕੋਵਿਡ ਕਾਰਨ 202 ਹੋਰ ਮੌਤਾਂ ਹੋਣ ਨਾਲ ਹੁਣ ਤੱਕ ਲਾਗ ਕਾਰਨ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 4,75,636 ਹੋ ਚੁੱਕੀ ਹੈ। ਦੇਸ਼ ਵਿਚ ਅੱਜ ਲਗਾਤਾਰ 46ਵੇਂ ਦਿਨ ਲਾਗ ਦੇ ਰੋਜ਼ਾਨਾ ਦੇ ਮਾਮਲੇ 15,000 ਤੋਂ ਘੱਟ ਰਹੇ। ਉੱਧਰ, ਕੌਮੀ ਪੱਧਰ ਉੱਤੇ ਮਰੀਜ਼ਾਂ ਦੇ ਠੀਕ ਹੋਣ ਦੀ ਦਰ 98.37 ਫ਼ੀਸਦ ਹੈ ਅਤੇ ਇਹ ਮਾਰਚ 2020 ਤੋਂ ਬਾਅਦ ਸਭ ਤੋਂ ਵੱਧ ਹੈ।