ਮੁੰਬਈ, 18 ਅਕਤੂਬਰ
ਬੰਬੇ ਹਾਈ ਕੋਰਟ ਨੇ ਭਾਰਤ ਅਤੇ ਵੈਸਟ ਇੰਡੀਜ਼ ਵਿਚਾਲੇ ਬ੍ਰੇਬੋਰਨ ਸਟੇਡੀਅਮ ਵਿੱਚ 29 ਅਕਤੂਬਰ ਨੂੰ ਹੋਣ ਵਾਲੇ ਇੱਕ ਰੋਜ਼ਾ ਕੌਮਾਂਤਰੀ ਮੈਚ ਦੀਆਂ ਟਿਕਟਾਂ ਦੀ ਵਿਕਰੀ ’ਤੇ ਅੰਤਰਿਮ ਰੋਕ ਲਾਉਣ ਤੋਂ ਅੱਜ ਨਾਂਹ ਕਰ ਦਿੱਤੀ।
ਜਸਟਿਸ ਬੀਆਰ ਗਵਈ ਅਤੇ ਜਸਟਿਸ ਐਮਐਸ ਕਾਰਨਿਕ ਦੀ ਬੈਂਚ, ਮੁੰਬਈ ਕ੍ਰਿਕਟ ਸੰਘ (ਐਮਸੀਏ) ਅਤੇ ਉਸ ਦੇ ਦੋ ਮੈਂਬਰਾਂ ਦੀ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਸੀ। ਇਸ ਪਟੀਸ਼ਨ ਵਿੱਚ ਇੱਕ ਰੋਜ਼ਾ ਮੈਚ ਨੂੰ ਵਾਨਖੇੜੇ ਸਟੇਡੀਅਮ ਵਿੱਚ ਬ੍ਰੇਬੋਰਨ ਸਟੇਡੀਅਮ ਵਿੱਚ ਤਬਦੀਲ ਕਰਨ ਦੇ ਬੀਸੀਸੀਆਈ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ। ਐਮਸੀਏ ਦੇ ਵਕੀਲ ਐਮਐਮ ਵਾਸ਼ੀ ਨੇ ਅਦਾਲਤ ਨੂੰ ਦੱਸਿਆ ਕਿ ਬੋਰਡ ਨੇ ਸਿਰਫ਼ ਇਸ ਲਈ ਮੈਚ ਤਬਦੀਲ ਕੀਤਾ ਕਿਉਂਕਿ ਐਮਸੀਏ ਨੇ ਮੇਜ਼ਬਾਨੀ ਸਬੰਧੀ ਦਸਤਾਵੇਜ਼ ਜਮ੍ਹਾਂ ਨਹੀਂ ਕੀਤੇ ਸਨ।