ਨਵੀਂ ਦਿੱਲੀ, 24 ਨਵੰਬਰ

ਸ਼ਹਿਰੀ ਹਵਾਬਾਜ਼ੀ ਸਕੱਤਰ ਰਾਜੀਵ ਬਾਂਸਲ ਨੇ ਅੱਜ ਕਿਹਾ ਹੈ ਕਿ ਇਸ ਸਾਲ ਦੇ ਅੰਤ ਤੱਕ ਅੰਤਰਰਾਸ਼ਟਰੀ ਉਡਾਣ ਸੇਵਾਵਾਂ ਦੇ ਆਮ ਵਾਂਗ ਹੋਣ ਦੀ ਉਮੀਦ ਹੈ। ਕੋਵਿਡ ਮਹਾਮਾਰੀ ਕਾਰਨ ਪਿਛਲੇ ਸਾਲ ਮਾਰਚ ਤੋਂ ਭਾਰਤ ਆਉਣ ਤੇ ਇਥੋਂ ਜਾਣ ਵਾਲੀਆਂ ਅੰਤਰਰਾਸ਼ਟਰੀ ਯਾਤਰੀ ਉਡਾਣ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।