ਗਾਂਧੀਨਗਰ, 12 ਦਸੰਬਰ

ਭਾਜਪਾ ਆਗੂ ਭੁਪੇਂਦਰ ਪਟੇਲ ਨੇ ਅੱਜ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਇਸ ਸਬੰਧ ਵਿੱਚ ਗਾਂਧੀਨਗਰ ’ਚ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਹੋਰ ਸਿਆਸੀ ਆਗੂ ਹਾਜ਼ਰ ਸਨ। ਸ੍ਰੀ ਪਟੇਲ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਸੂਬੇ ਦੇ ਰਾਜਪਾਲ ਅਚਾਰਿਆ ਦੇਵਵ੍ਰੱਤ ਵੱਲੋ ਚੁਕਾਈ ਗਈ। ਸਹੁੰ ਚੁੱਕ ਸਮਾਗਮ ਸਕੱਤਰੇਤ ਨੇੜੇ ਹੈਲੀਪੈਡ ਗਰਾਊਂਡ ਵਿੱਚ ਕਰਵਾਇਆ ਗਿਆ।