ਗਾਂਧੀਨਗਰ, 13 ਸਤੰਬਰ

ਪਹਿਲੀ ਵਾਰ ਵਿਧਾਇਕ ਬਣੇ ਭਾਜਪਾ ਦੇ ਵਿਧਾਇਕ ਭੁਪੇਂਦਰ ਪਟੇਲ ਨੇ ਸੋਮਵਾਰ ਨੂੰ ਗੁਜਰਾਤ ਦੇ 17ਵੇਂ ਮੁੱਖ ਮੰਤਰੀ ਵਜੋਂ ਹਲਫ਼ ਲਿਆ।

ਰਾਜਪਾਲ ਅਚਾਰਿਆ ਦੇਵਵਰਤ ਨੇ ਸ੍ਰੀ ਪਟੇਲ (59) ਨੂੰ ਇਕ ਸਾਦੇ ਸਮਾਗਮ ਵਿੱਚ ਅਹੁਦੇ ਦੀ ਸਹੁੰ ਚੁਕਾਈ। ਰਾਜ ਭਵਨ ਵਿੱਚ ਹੋਏ ਸਮਾਗਮ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੁਝ ਭਾਜਪਾ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਮੰਤਰੀਆਂ ਨੇ ਹਿੱਸਾ ਲਿਆ। ਸਾਬਕਾ ਮੁੱਖ ਮੰਤਰੀ ਵਿਜੈ ਰੂਪਾਨੀ ਨੇ ਵਿਧਾਨ ਸਭਾ ਚੋਣਾਂ ਤੋਂ 15 ਮਹੀਨੇ ਪਹਿਲਾਂ ਹੀ ਸ਼ਨਿਚਰਵਾਰ ਨੂੰ ਅਚਾਨਕ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਪਟੇਲ ਨੂੰ ਐਤਵਾਰ ਨੂੰ ਸਰਬਸੰਮਤੀ ਨਾਲ ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਸੀ।