ਥਿੰਫੂ, 17 ਦਸੰਬਰ

ਭੂਟਾਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੇ ਰਾਸ਼ਟਰੀ ਦਿਵਸ ਦੇ ਮੌਕੇ ‘ਤੇ ਦੇਸ਼ ਦੇ ਸਰਵਉੱਚ ਨਾਗਰਿਕ ਪੁਰਸਕਾਰ ‘ਨਗਦਗ ਪੇਲ ਜੀ ਖੋਰਲੋ’ ਦੇਣ ਦਾ ਐਲਾਨ ਕੀਤਾ। ਭੂਟਾਨ ਦੇ ਪ੍ਰਧਾਨ ਮੰਤਰੀ ਲੋਤੇਯ ਸ਼ੇਰਿੰਗ ਨੇ ਸੋਸ਼ਲ ਮੀਡੀਆ ‘ਤੇ ਕਿਹਾ ਕਿ ਉਨ੍ਹਾਂ ਨੂੰ ਇਹ ਸੁਣ ਕੇ ਖੁਸ਼ੀ ਹੋਈ ਹੈ ਕਿ ਸਭ ਤੋਂ ਉੱਚੇ ਨਾਗਰਿਕ ਸਨਮਾਨ ਨਗਦਗ ਪਾਲ ਜੀ ਖੋਰਲੋ’  ਨਰਿੰਦਰ ਮੋਦੀ ਜੀ ਨੂੰ ਦਿੱਤਾ ਜਾ ਰਿਹਾ ਹੈ।