ਭੂਤ ਕੱਢਣ ਦੇ ਨਾਂਅ ਉੱਤੇ ਇਕ ਮੁੰਡੇ ਨੂੰ ਕੁੱਟ-ਕੁੱਟ ਕੇ ਮਾਰਨ ਵਾਲਾ ਪਾਦਰੀ ਜੈਕਬ ਮਸੀਹ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ। ਪੁਲਿਸ ਨੇ 8 ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਕਰਨ ਲਈ ਛਾਪੇਮਾਰੀ ਕਰ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਬਾਕੀ ਦੇ ਮੁਲਾਜ਼ਮਾਂ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ।

ਗੁਰਦਾਸਪੁਰ ਦੇ ਧਾਰੀਵਾਲ ਕਸਬਾ ਸਿੰਘਪੁਰ ਪਿੰਡ ‘ਚ ਅੰਧਵਿਸ਼ਵਾਸ ਕਾਰਨ ਤਿੰਨ ਬੱਚਿਆਂ ਦੇ ਪਿਤਾ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਲਜ਼ਾਮ ਹੈ ਕਿ ਕਥਿਤ ਸ਼ੈਤਾਨ ਨੂੰ ਆਪਣੇ ਸਰੀਰ ‘ਚੋਂ ਕੱਢਣ ਲਈ ਇਕ ਵਿਅਕਤੀ ਨੂੰ ਬੇਰਹਿਮੀ ਨਾਲ ਕੁੱਟਿਆ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ‘ਤੇ ਡਿਊਟੀ ਮੈਜਿਸਟ੍ਰੇਟ ਦੀ ਅਗਵਾਈ ‘ਚ ਪੁਲਸ ਨੇ ਕਬਰ ਪੁੱਟ ਕੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਕਰਵਾਇਆ ਗਿਆ ਸੀ। ਇਸ ਬਾਰੇ ਜ਼ਿਲ੍ਹਾ ਮੈਜਿਸਟਰੇਟ ਅਤੇ ਪੁਲੀਸ ਅਧਿਕਾਰੀਆਂ ਦਾ ਕਹਿਣਾ ਕਿ ਇਸ ਮਾਮਲੇ ਵਿੱਚ ਪੁਜਾਰੀ ਸਮੇਤ 9 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਜਾਣਕਾਰੀ ਦਿੰਦਿਆਂ ਮ੍ਰਿਤਕ ਵਿਅਕਤੀ ਸੈਮੂਅਲ ਮਸੀਹ ਦੀ ਮਾਤਾ ਰੱਖਲ ਅਤੇ ਪਤਨੀ ਸੁਨੀਤਾ ਨੇ ਦੱਸਿਆ ਕਿ ਸੈਮੂਅਲ ਮਸੀਹ ਨੂੰ ਦੌਰੇ ਪੈਂਦੇ ਸਨ। ਜਿਸ ਲਈ ਪੁਜਾਰੀ ਨੂੰ ਪ੍ਰਾਰਥਨਾ ਕਰਨ ਲਈ ਘਰ ਬੁਲਾਇਆ ਗਿਆ। ਪਾਦਰੀ ਆਪਣੇ ਕੁਝ ਸਾਥੀਆਂ ਨਾਲ ਉਸ ਦੇ ਘਰ ਆਇਆ ਅਤੇ ਆਪਣੇ ਪਤੀ ਲਈ ਪ੍ਰਾਰਥਨਾ ਕਰਨ ਲੱਗਾ। ਪਾਦਰੀ ਨੇ ਕਿਹਾ ਕਿ ਸਮੂਏਲ ਦੇ ਅੰਦਰ ਇੱਕ ਸ਼ੈਤਾਨ ਵੜ ਗਿਆ ਸੀ। ਸ਼ੈਤਾਨ ਨੂੰ ਭਜਾਉਣ ਲਈ ਸੈਮੂਅਲ ਨੂੰ ਹੇਠਾਂ ਸੁੱਟ ਦਿੱਤਾ ਗਿਆ ਅਤੇ ਉਸ ਨੂੰ ਲੱਤਾਂ ਅਤੇ ਮੁੱਕਿਆਂ ਨਾਲ ਬੁਰੀ ਤਰ੍ਹਾਂ ਕੁੱਟਣਾ ਸ਼ੁਰੂ ਕਰ ਦਿੱਤਾ, ਜਿਸ ਤੋਂ ਥੋੜ੍ਹੀ ਦੇਰ ਬਾਅਦ ਉਸ ਦੀ ਮੌਤ ਹੋ ਗਈ।

ਡਿਊਟੀ ਮੈਜਿਸਟਰੇਟ ਇੰਦਰਜੀਤ ਕੌਰ ਅਤੇ ਡੀਐਸਪੀ ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਸਿੰਘਪੁਰ ਵਿੱਚ ਅੰਧਵਿਸ਼ਵਾਸ ਕਾਰਨ ਇੱਕ ਪੁਜਾਰੀ ਅਤੇ ਉਸ ਦੇ ਸਾਥੀਆਂ ਨੇ ਸੈਮੂਅਲ ਮਸੀਹ ਨੂੰ ਸ਼ੈਤਾਨ ਕੱਢਣ ਦੇ ਦੋਸ਼ ਵਿੱਚ ਇੱਕ ਵਿਅਕਤੀ ਦੀ ਬੁਰੀ ਤਰ੍ਹਾਂ ਕੁੱਟਮਾਰ ਕਰ ਕੇ ਹੱਤਿਆ ਕਰ ਦਿੱਤੀ ਹੈ। ਪਰਿਵਾਰਕ ਮੈਂਬਰਾਂ ਨੇ ਉਸ ਦੀ ਲਾਸ਼ ਨੂੰ ਦਫ਼ਨਾ ਦਿੱਤਾ ਸੀ ਪਰ ਹੁਣ ਸ਼ਿਕਾਇਤ ਮਿਲਣ ‘ਤੇ ਉਕਤ ਵਿਅਕਤੀ ਦੀ ਲਾਸ਼ ਨੂੰ ਦੁਬਾਰਾ ਕਬਰਸਤਾਨ ‘ਚੋਂ ਬਾਹਰ ਕਢਵਾਇਆ ਜਾ ਰਿਹਾ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੁਜਾਰੀ ਸਮੇਤ 9 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।