ਮੁਹਾਲੀ, 6 ਅਗਸਤ
ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਵਿਜੀਲੈਂਸ ਬਿਊਰੋ ਨੇ ਅੱਜ ਚਲਾਨ ਪੇਸ਼ ਕਰ ਦਿੱਤਾ ਹੈ। ਵਿਜੀਲੈਂਸ ਨੇ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਵਿੱਚ ਚਲਾਨ ਪੇਸ਼ ਕੀਤਾ।