ਬਰਮਿੰਘਮ, 9 ਅਗਸਤ

ਇਥੋਂ ਦੇ ਅਲੈਗਜ਼ੈਂਡਰ ਸਟੇਡੀਅਮ ਵਿੱਚ ਰਾਸ਼ਟਰਮੰਡਲ ਖੇਡਾਂ ਦੇ ਸਮਾਪਤੀ ਸਮਾਰੋਹ ਦੌਰਾਨ ਭੰਗੜੇ ਤੇ ‘ਅਪਾਚੇ ਇੰਡੀਅਨ’ ਦੇ ਪ੍ਰਦਰਸ਼ਨ ਨੇ ਚਾਰ ਚੰਨ ਲਗਾ ਦਿੱਤੇ ਤੇ ਖੇਡਾਂ ਚਾਰ ਸਾਲਾਂ ਬਾਅਦ ਆਸਟਰੇਲੀਆ ਦੇ ਵਿਕਟੋਰੀਆ ਸ਼ਹਿਰ ਵਿੱਚ ਮਿਲਣ ਦੇ ਵਾਅਦੇ ਨਾਲ ਸਮਾਪਤ ਹੋ ਗਈਆਂ। 11 ਦਿਨ ਤੱਕ ਚੱਲੀਆਂ ਇਨ੍ਹਾਂ ਖੇਡਾਂ ’ਚ 72 ਦੇਸ਼ਾਂ ਦੇ 4500 ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ। ਭਾਰਤ ਨੇ ਕੁੱਲ 61 ਤਗਮੇ ਜਿੱਤੇ, ਜੋ ਚਾਰ ਸਾਲ ਪਹਿਲਾਂ ਗੋਲਡ ਕੋਸਟ ਵਿੱਚ ਹੋਈਆਂ ਰਾਸ਼ਟਰਮੰਡਲ ਖੇਡਾਂ ਤੋਂ ਪੰਜ ਘੱਟ ਹਨ।