ਨਵੀਂ ਦਿੱਲੀ, 7 ਫਰਵਰੀ

ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ ਨਸ਼ਿਆਂ ਦੇ ਮਾਮਲੇ ਵਿਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਵਿਰੁੱਧ ਪੰਜਾਬ ਸਰਕਾਰ ਵੱਲੋਂ ਦਾਇਰ ਅਪੀਲ ’ਤੇ ਚਾਰ ਹਫ਼ਤਿਆਂ ਬਾਅਦ ਸੁਣਵਾਈ ਕਰੇਗੀ।