ਬਠਿੰਡਾ, 23 ਦਸੰਬਰ

ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਕੀਤੇ ਗਏ ਕੇਸ ਕਾਰਨ ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਦੇ ਹੋਏ ਪਰਚੇ ਨੂੰ ਰੱਦ ਕਰਾਉਣ ਲਈ 24 ਦਸੰਬਰ ਨੂੰ ਐੱਸਐੱਸਪੀ ਦਫਤਰਾਂ ਦੇ ਘਿਰਾਓ ਦਾ ਐਲਾਨ ਕੀਤਾ ਹੈ। ਇਸ ਸਬੰਧ ਵਿੱਚ ਅੱਜ ਇਥੇ ਪ੍ਰੈੱਸ ਕਾਨਫ਼ਰੰਸ ਕਰਵਾਈ ਗਈ ਜਿਸ ਵਿੱਚ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ, ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ, ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ ਮੌਜੂਦ ਸਨ। ਸਾਬਕਾ ਵਿਧਾਇਕ ਸਿੰਗਲਾ ਅਤੇ ਕੋਟਫੱਤਾ ਨੇ ਕਿਹਾ ਕਿ ਕਾਂਗਰਸ ਸਰਕਾਰ ਤੋਂ ਲੋਕਾਂ ਦਾ ਭਰੋਸਾ ਉੱਠ ਚੁੱਕਿਆ ਹੈ। ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਭਲਕੇ ਐੱਸਐੱਸਪੀ ਦਫ਼ਤਰ ਦੇ ਗੇਟ ’ਤੇ ਲੱਗਣ ਵਾਲੇ ਧਰਨੇ ਵਿੱਚ ਪਹੁੰਚਣ ਦਾ ਸੱਦਾ ਦਿੱਤਾ।