ਬਠਿੰਡਾ, 12 ਸਤੰਬਰ

ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਵੱਲੋਂ ਅੱਜ ਇਥੇ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਰਸਮੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਰਾਸ਼ਨ ਵੰਡ ਪ੍ਰਣਾਲੀ ਵਿੱਚ ਪਾਰਦਰਸ਼ਤਾ ਆਵੇਗੀ। ਗਰੀਬੀ ਰੇਖਾ ਤੋਂ ਹੇਠਲੇ ਲਾਭਪਾਤਰੀ ਹੁਣ ਪੰਜਾਬ ਵਿੱਚ ਕਿਸੇ ਵੀ ਜਗ੍ਹਾ ’ਤੇ ਰਾਸ਼ਨ ਡਿੱਪੂ ਤੋਂ ਰਾਸ਼ਨ ਲੈ ਸਕਣਗੇ।