ਇੰਫਾਲ, 30 ਜੂਨ
ਮਨੀਪੁਰ ਦੇ ਕੰਗਪੋਕਪੀ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਸ਼ੱਕੀ ਦੰਗਾਕਾਰੀਆਂ ਵਿਚਾਲੇ ਗੋਲੀਬਾਰੀ ਵਿੱਚ ਜ਼ਖ਼ਮੀ ਹੋਏ ਇੱਕ ਹੋਰ ਵਿਅਕਤੀ ਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ, ਜਿਸ ਨਾਲ ਸ਼ੁੱਕਰਵਾਰ ਨੂੰ ਇਸ ਘਟਨਾ ਵਿੱਚ ਮਰਨ ਵਾਲਿਆਂ ਦੀ ਕੁੱਲ ਗਿਣਤੀ ਤਿੰਨ ਹੋ ਗਈ। ਗੋਲੀਬਾਰੀ ਵਿੱਚ ਪੰਜ ਵਿਅਕਤੀ ਜ਼ਖ਼ਮੀ ਹੋਏ ਸਨ।