ਇੰਫਾਲ, 8 ਮਈ
ਹਿੰਸਾ ਪ੍ਰਭਾਵਿਤ ਮਨੀਪੁਰ ਵਿੱਚ ਅੱਜ ਸਵੇਰੇ ਕਰਫਿਊ ਵਿੱਚ ਕੁਝ ਘੰਟਿਆਂ ਲਈ ਢਿੱਲ ਦੇਣ ਨਾਲ ਜਨਜੀਵਨ ਕੁਝ ਹੱਦ ਤੱਕ ਆਮ ਵਾਂਗ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਇਸ ਦੌਰਾਨ ਲੋਕ ਜ਼ਰੂਰੀ ਵਸਤਾਂ ਖਰੀਦਣ ਲਈ ਇੰਫਾਲ ‘ਚ ਘਰਾਂ ਤੋਂ ਬਾਹਰ ਨਿਕਲੇ। ਅਧਿਕਾਰੀਆਂ ਨੇ ਦੱਸਿਆ ਕਿ ਕਰਫਿਊ ‘ਚ ਢਿੱਲ ਦੌਰਾਨ ਫੌਜ ਦੇ ਡਰੋਨ ਅਤੇ ਹੈਲੀਕਾਪਟਰਾਂ ਰਾਹੀਂ ਸਥਿਤੀ ‘ਤੇ ਨਜ਼ਰ ਰੱਖੀ। ਫੌਜ ਅਤੇ ਅਸਾਮ ਰਾਈਫਲਜ਼ ਦੇ ਜਵਾਨਾਂ ਨੇ ਪਿਛਲੇ ਕੁਝ ਦਿਨਾਂ ਤੋਂ ਜਾਤੀ ਹਿੰਸਾ ਤੋਂ ਪ੍ਰਭਾਵਿਤ ਵੱਖ-ਵੱਖ ਖੇਤਰਾਂ ਵਿੱਚ ਫਲੈਗ ਮਾਰਚ ਕੱਢਿਆ।