ਵਾਸ਼ਿੰਗਟਨ, 27 ਜੁਲਾਈ
ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਨੇ ਕਿਹਾ ਹੈ ਕਿ ਅਮਰੀਕਾ ਮਨੀਪੁਰ ਵਿਚ ਦੋ ਔਰਤਾਂ ‘ਤੇ ਹੋਏ ਹਮਲੇ ਦੀ ਵੀਡੀਓ ਤੋਂ ਹੈਰਾਨ ਅਤੇ ਪ੍ਰੇਸ਼ਾਨ ਹੈ ਅਤੇ ਉਨ੍ਹਾਂ ਦਾ ਦੇਸ਼ ਨਿਆਂ ਦਿਵਾਉਣ ਲਈ ਭਾਰਤ ਸਰਕਾਰ ਦੀਆਂ ਕੋਸ਼ਿਸ਼ਾਂ ਦਾ ਸਮਰਥਨ ਕਰਦਾ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਉਪ ਬੁਲਾਰੇ ਵੇਦਾਂਤ ਪਟੇਲ ਨੇ ਆਪਣੀ ਰੋਜ਼ਾਨਾ ਪ੍ਰੈੱਸ ਕਾਨਫਰੰਸ ‘ਚ ਕਿਹਾ, ‘ਅਸੀਂ ਮਨੀਪੁਰ ‘ਚ ਦੋ ਔਰਤਾਂ ਬਾਰੇ ਵੀਡੀਓ ਤੋਂ ਹੈਰਾਨ ਅਤੇ ਪ੍ਰੇਸ਼ਾਨ ਹਾਂ। ਅਸੀਂ ਲਿੰਗ-ਅਧਾਰਤ ਹਿੰਸਾ ਦੀ ਇਸ ਕਾਰਵਾਈ ਦੀਆਂ ਪੀੜਤ ਔਰਤਾਂ ਨਾਲ ਹਮਦਰਦੀ ਰੱਖਦੇ ਹਾਂ ਅਤੇ ਉਨ੍ਹਾਂ ਨੂੰ ਨਿਆਂ ਦਿਵਾਉਣ ਲਈ ਭਾਰਤ ਸਰਕਾਰ ਦੇ ਯਤਨਾਂ ਦਾ ਸਮਰਥਨ ਕਰਦੇ ਹਾਂ।’