ਨਵੀਂ ਦਿੱਲੀ, 20 ਜੁਲਾਈ
ਸੁਪਰੀਮ ਕੋਰਟ ਨੇ ਕਿਹਾ ਕਿ ਉਹ ਮਨੀਪੁਰ ਵਿੱਚ ਦੋ ਔਰਤਾਂ ਦੀ ਨਗਰ ਪਰੇਡ ਦੀ ਵੀਡੀਓ ਤੋਂ ਬਹੁਤ ਬੇਚੈਨ ਤੇ ਪਰੇਸ਼ਾਨ ਹੈ ਤੇ ਅਜਿਹੀਆਂ ਹਰਕਤਾਂ ਨੂੰ ਕਿਸੇ ਤਰ੍ਹਾਂ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸੁਪਰੀਮ ਕੋਰਟ ਨੇ ਘਟਨਾ ਦਾ ਖੁਦ-ਬ-ਖੁਦ ਨੋਟਿਸ ਲੈਂਦਿਆਂ ਕਿਹਾ ਕਿ ਕੇਂਦਰ ਤੇ ਰਾਜ ਸਰਕਾਰਾਂ ਨੂੰ ਤੁਰੰਤ ਕਦਮ ਚੁੱਕਣ ਅਤੇ ਇਹ ਦੱਸਣ ਲਈ ਕਿ ਉਨ੍ਹਾਂ ਕੀ ਕਾਰਵਾਈ ਕੀਤੀ ਗਈ ਹੈ। ਅਦਾਲਤ ਨੇ ਕਿਹਾ ਕਿ ਉਹ ਸਰਕਾਰ ਨੂੰ ਕਾਰਵਾਈ ਕਰਨ ਲਈ ਕੁਝ ਸਮਾਂ ਦੇਵਾਂਗੀ ਅਤੇ ਜੇਕਰ ਜ਼ਮੀਨੀ ਪੱਧਰ ’ਤੇ ਕੋਈ ਕਾਰਵਾਈ ਨਹੀਂ ਹੋਈ ਤਾਂ ਸੁਪਰੀਮ ਕੋਰਟ ਕਾਰਵਾਈ ਕਰਾਂਗੀ।