ਨਵੀਂ ਦਿੱਲੀ, 24 ਮਾਰਚ

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ਨੂੰ ਸੱਜਰੇ ਸੰਮਨ ਜਾਰੀ ਕਰਦਿਆਂ 29 ਮਾਰਚ ਨੂੰ ਪੇਸ਼ ਹੋਣ ਲਈ ਕਿਹਾ ਹੈ। ਅਭਿਸ਼ੇਕ ਕੋਲੋਂ ਪੱਛਮੀ ਬੰਗਾਲ ’ਚ ਕਥਿਤ ਕੋਲਾ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਕੇਸ ’ਚ ਪੁੱਛਗਿੱਛ ਕੀਤੀ ਜਾਣੀ ਹੈ। ਇਸ ਤੋਂ ਪਹਿਲਾਂ ਈਡੀ ਨੇ ਲੰਘੇ ਸੋਮਵਾਰ (21 ਮਾਰਚ) ਨੂੰ ਅਭਿਸ਼ੇਕ ਕੋਲੋਂ ਨਵੀਂ ਦਿੱਲੀ ’ਚ 8 ਘੰਟੇ ਦੇ ਕਰੀਬ ਪੁੱਛ-ਪੜਤਾਲ ਕੀਤੀ ਸੀ।