ਮੁੰਬਈ, 2 ਨਵੰਬਰ

ਸਥਾਨਕ ਕੋਰਟ ਨੇ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ਬਹੁਕਰੋੜੀ ਮਨੀ ਲਾਂਡਰਿੰਗ ਕੇਸ ਵਿੱਚ 6 ਨਵੰਬਰ ਤੱਕ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ। ਈਡੀ ਨੇ 12 ਘੰਟਿਆਂ ਦੀ ਪੁੱਛ-ਪੜਤਾਲ ਮਗਰੋਂ ਦੇਸ਼ਮੁਖ ਨੂੰ ਸੋਮਵਾਰ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ ਸੀ। ਦੇਸ਼ਮੁਖ ਖ਼ਿਲਾਫ਼ ਦਰਜ ਕੇਸ ਮਹਾਰਾਸ਼ਟਰ ਪੁਲੀਸ ਵਿੱਚ ਕਥਿਤ ਫਿਰੌਤੀ ਦੇ ਰੈਕਟ ਨਾਲ ਸਬੰਧਤ ਹੈ ਤੇ ਮੁੰਬਈ ਦੇ ਸਾਬਕਾ ਪੁਲੀਸ ਕਮਿਸ਼ਨਰ ਪਰਮਬੀਰ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਦੇਸ਼ਮੁਖ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਈਡੀ ਨੇ ਅੱਜ ਦੇਸ਼ਮੁਖ ਦਾ ਰਿਮਾਂਡ ਹਾਸਲ ਕਰਨ ਲਈ ਉਸ ਨੂੰ ਵਧੀਕ ਸੈਸ਼ਨ ਜੱਜ ਪੀ.ਬੀ.ਜਾਧਵ ਕੋਲ ਪੇਸ਼ ਕੀਤਾ।