ਮਰਹੂਮ ਸਿੱਧੂ ਮੂਸੇਵਾਲਾ ਦੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਸਿੱਧੂ ਮੂਸੇਵਾਲਾ ਦੀ ਜ਼ਿੰਦਗੀ ‘ਤੇ ਕਿਤਾਬ ਲਿਖਣ ਵਾਲੇ ਮਨਜਿੰਦਰ ਮਾਖਾ ਨਾਂਅ ਦੇ ਸ਼ਖਸ ਖਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਮਨਜਿੰਦਰ ਮਾਖਾ ਨੇ ਸਿੱਧੂ ਮੂਸੇਵਾਲਾ ਦੀ ਜ਼ਿੰਦਗੀ ਬਾਰੇ ਕਿਤਾਬ ਲਿਖੀ ਹੈ। ਮੂਸੇਵਾਲਾ ਦੀ ਜ਼ਿੰਦਗੀ ਬਾਰੇ ਗਲਤ ਤੱਥ ਛਾਪਣ ਦੇ ਇਲਜ਼ਾਮ ਲੱਗਣ ਕਾਰਨ ਕਾਰਵਾਈ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ‘ਤੇ ਸਿੱਧੂ ਮੂਸੇਵਾਲਾ ਦੇ ਘਰ ਆ ਕੇ ਤਸਵੀਰਾਂ ਚੋਰੀ ਕਰਨ ਦੇ ਵੀ ਇਲਜ਼ਾਮ ਲੱਗੇ ਹਨ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸ਼ਿਕਾਇਤ ਤੋਂ ਬਾਅਦ FIR ਦਰਜ ਕੀਤੀ ਗਈ ਹੈ।