ਮਲੋਟ, 28 ਜਨਵਰੀ
ਮਲੋਟ ਹਲਕੇ ਤੋਂ ਕਾਂਗਰਸੀ ਉਮੀਦਵਾਰ ਰੁਪਿੰਦਰ ਕੌਰ ਰੂਬੀ ਨੂੰ ਚੋਣ ਕਮਿਸ਼ਨ ਵੱਲੋਂ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਕੋਵਿਡ ਨੇਮਾਂ ਨੂੰ ਦਰਕਿਨਾਰ ਕਰਨ ਸਬੰਧੀ ਜਵਾਬ ਮੰਗਿਆ ਹੈ। ਦਰਅਸਲ ਪਿਛਲੇ ਦਿਨੀਂ ਰੁਪਿੰਦਰ ਕੌਰ ਰੂਬੀ ਨੇ ਆਪਣੇ ਚੋਣ ਦਫਤਰ ਦੇ ਉਦਘਾਟਨ ਮੌਕੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦੀ ਹਾਜ਼ਰੀ ਵਿੱਚ ਵੱਡਾ ਇਕੱਠ ਕੀਤਾ ਸੀ, ਜਦਕਿ ਕੋਵਿਡ ਕਾਾਰਨ 10 ਵਿਅਕਤੀਆਂ ਤੋਂ ਜ਼ਿਆਦਾ ਇਕੱਠ ਕਰਨ ’ਤੇ ਰੋਕ ਲੱਗੀ ਹੋਈ ਹੈ। ਉਪ ਮੰਡਲ ਮੈਜਿਸਟ੍ਰੇਟ ਪ੍ਰਮੋਦ ਸਿੰਗਲਾ ਨੇ ਕਿਹਾ ਕਿ ਚੋਣ ਕਮਿਸ਼ਨ ਨੇ ਰੂਬੀ ਤੋਂ ਇਸ ਮਾਮਲੇ ’ਚ ਜਵਾਬ ਤਲਬੀ ਕੀਤੀ ਹੈ।