ਪ੍ਰਯਾਗਰਾਜ ਮਹਾਕੁੰਭ ਮੇਲੇ ਵਿੱਚ ਇੱਕ ਵਾਰ ਫਿਰ ਅੱਗ ਲੱਗ ਗਈ ਹੈ। ਅੱਗ ਕਾਰਨ ਸ਼ੰਕਰਾਚਾਰੀਆ ਮਾਰਗ ‘ਤੇ ਸੈਕਟਰ-18 ‘ਚ ਕਈ ਪੰਡਾਲ ਸੜ ਗਏ ਹਨ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਮੌਕੇ ਤੋਂ ਭੀੜ ਨੂੰ ਹਟਾਇਆ ਜਾ ਰਿਹਾ ਹੈ। ਚਾਰੇ ਪਾਸੇ ਬੈਰੀਕੇਡਿੰਗ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਕਈ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪਰ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।
ਇਸ ਤੋਂ ਪਹਿਲਾਂ 19 ਜਨਵਰੀ ਨੂੰ ਵੀ ਮਹਾਕੁੰਭ ਵਿੱਚ ਅੱਗ ਲੱਗੀ ਸੀ। ਇਹ ਅੱਗ ਸ਼ਾਮ ਕਰੀਬ 4.30 ਵਜੇ ਸ਼ਾਸਤਰੀ ਪੁਲ ਨੇੜੇ ਲੱਗੀ। ਅੱਗ ਲੱਗਣ ਕਾਰਨ 200 ਤੋਂ ਵੱਧ ਝੌਂਪੜੀਆਂ ਸੜ ਕੇ ਸੁਆਹ ਹੋ ਗਈਆਂ। ਇਹ ਅੱਗ ਸਿਲੰਡਰ ਤੋਂ ਗੈਸ ਲੀਕ ਹੋਣ ਕਾਰਨ ਲੱਗੀ। ਦੱਸ ਦਈਏ ਕਿ ਮੌਨ ਅਮਾਵਸਿਆ ‘ਤੇ ਮਹਾਕੁੰਭ ‘ਚ ਭਗਦੜ ਮੱਚ ਗਈ ਸੀ। ਜਿਸ ਵਿੱਚ 30 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ। ਜਦੋਂਕਿ 60 ਤੋਂ ਵੱਧ ਲੋਕ ਜ਼ਖਮੀ ਹੋ ਗਏ। ਯੂਪੀ ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 25-25 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ।
ਮਹਾਕੁੰਭ ਦੁਨੀਆ ਦੇ ਸਭ ਤੋਂ ਵੱਡੇ ਅਤੇ ਮਹੱਤਵਪੂਰਨ ਧਾਰਮਿਕ ਸਮਾਗਮਾਂ ਵਿੱਚੋਂ ਇੱਕ ਹੈ। ਇਹ ਹਰ 12 ਸਾਲਾਂ ਬਾਅਦ ਭਾਰਤ ਵਿੱਚ ਚਾਰ ਸਥਾਨਾਂ ਵਿੱਚੋਂ ਇੱਕ ‘ਤੇ ਆਯੋਜਿਤ ਕੀਤਾ ਜਾਂਦਾ ਹੈ। ਦੱਸ ਦੇਈਏ ਕਿ ਮਹਾਕੁੰਭ ਮੇਲਾ 13 ਜਨਵਰੀ ਨੂੰ ਸ਼ੁਰੂ ਹੋ ਗਿਆ ਹੈ ਅਤੇ ਇਹ 26 ਫਰਵਰੀ ਤੱਕ ਚੱਲੇਗਾ।