ਮੁੰਬਈ, 11 ਜੂਨ

ਮਹਾਨ ਅਦਾਕਾਰ ਦਿਲੀਪ ਕੁਮਾਰ ਨੂੰ ਅੱਜ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਦਿਲੀਪ ਕੁਮਾਰ (98) ਨੂੰ ਸਾਹ ਆਉਣ ਵਿੱਚ ਮੁਸ਼ਕਲ ਆਉਣ ਕਾਰਨ ਪੰਜ ਦਿਨ ਪਹਿਲਾਂ ਉਪਨਗਰ ਖਾਰ ਦੇ ਹਿੰਦੂਜਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੇ ਫੇਫੜਿਆਂ ਵਿਚ ਤਰਲ ਇਕੱਤਰ ਹੋ ਗਿਆ ਸੀ, ਜਿਸ ਨੂੰ ਡਾਕਟਰਾਂ ਨੇ ਬੁੱਧਵਾਰ ਨੂੰ ਸਫਲਤਾਪੂਰਵਕ ਹਟਾ ਦਿੱਤਾ।