ਨਵੀਂ ਦਿੱਲੀ, 12 ਮਾਰਚ
ਮਸ਼ਹੂਰ ਸਪਿੰਨਰ ਬਿਸ਼ਨ ਸਿੰਘ ਬੇਦੀ ਨੂੰ ਬਾਈਪਾਸ ਸਰਜਰੀ ਕਰਵਾਉਣ ਤੋਂ ਬਾਅਦ ਸ਼ਹਿਰ ਦੇ ਹਸਪਤਾਲ ਵਿਚ ਤਕਰੀਬਨ ਤਿੰਨ ਹਫ਼ਤੇ ਬਿਤਾਉਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ। 74 ਸਾਲਾ ਸਾਬਕਾ ਭਾਰਤੀ ਕਪਤਾਨ ਦੀ ਦਿਲ ਦੀ ਸਮੱਸਿਆ ਕਾਰਨ ਪਿਛਲੇ ਮਹੀਨੇ ਸਰ ਗੰਗਾਰਾਮ ਹਸਪਤਾਲ ਵਿੱਚ ਬਾਈਪਾਸ ਸਰਜਰੀ ਕਰਵਾਈ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਦੇ ਦਿਮਾਗ ਵਿਚ ਖੂਨ ਜੰਮਣ ਕਾਰਨ ਅਪਰੇਸ਼ਨ ਵੀ ਕੀਤਾ ਗਿਆ ਸੀ।