ਮੁੰਬਈ,
ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਅੱਜ ਵੇਟਲਿਫਟਰ ਸੰਕੇਤ ਸਰਗਰ ਲਈ 30 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਸਰਗਰ ਨੇ ਬਰਮਿੰਘਮ ਵਿਚ 2022 ਦੀਆਂ ਰਾਸ਼ਟਰਮੰਡਲ ਖੇਡਾਂ ਵਿਚ ਚਾਂਦੀ ਦਾ ਤਗਮਾ ਜਿੱਤਿਆ ਹੈ। ਸਾਂਗਲੀ ਜ਼ਿਲ੍ਹੇ ਦੇ 21 ਸਾਲ ਦੇ ਵੇਟਲਿਫਟਰ ਨੇ ਸ਼ਨਿਚਰਵਾਰ ਪੁਰਸ਼ਾਂ ਦੇ 55 ਕਿਲੋਗ੍ਰਾਮ ਭਾਰ ਵਰਗ ਵਿਚ ਚਾਂਦੀ ਦਾ ਤਗਮਾ ਹਾਸਲ ਕੀਤਾ ਸੀ। ਮੁੱਖ ਮੰਤਰੀ ਦਫ਼ਤਰ ਨੇ ਇਕ ਬਿਆਨ ਵਿਚ ਕਿਹਾ ਕਿ ਸਰਗਰ ਨੂੰ 30 ਲੱਖ ਰੁਪਏ ਦਾ ਪੁਰਸਕਾਰ ਮਿਲੇਗਾ। ਜਦਕਿ ਉਸ ਦੇ ਟਰੇਨਰ ਨੂੰ ਸੱਤ ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਸੰਕੇਤ ਤੋਂ ਇਲਾਵਾ ਭਾਰਤ ਦੇ ਗੁਰੂਰਾਜਾ ਪੁਜਾਰੀ ਨੇ ਵੀ ਵੇਟਲਿਫਟਿੰਗ ਦੇ 61 ਕਿਲੋਗ੍ਰਾਮ ਭਾਰ ਵਰਗ ਵਿਚ ਕਾਂਸੀ ਦਾ ਤਗਮਾ ਜਿੱਤਿਆ ਸੀ। ਗੋਲਡ ਕੋਸਟ 2018 ਰਾਸ਼ਟਰਮੰਡਲ ਖੇਡਾਂ ਵਿਚ ਗੁਰੂਰਾਜਾ ਨੇ ਚਾਂਦੀ ਦਾ ਤਗਮਾ ਜਿੱਤਿਆ ਸੀ।