ਜਾਲਨਾ (ਮਹਾਰਾਸ਼ਟਰ), 30 ਮਾਰਚ
ਮਹਾਰਾਸ਼ਟਰ ਦੇ ਜਾਲਨਾ ਜ਼ਿਲ੍ਹੇ ਵਿੱਚ ਇੱਕ ਵਿਅਕਤੀ ਨੇ ਕਥਿਤ ਤੌਰ ’ਤੇ ਆਪਣੇ ਸਹੁਰੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਕਿਉਂਕਿ ਉਸ ਦੀ ਪਤਨੀ ਆਪਣੇ ਪ੍ਰੇਮੀ ਨਾਲ ਭੱਜ ਗਈ ਸੀ। ਉਸ ਦੀ ਪਤਨੀ ਆਪਣੇ ਪ੍ਰੇਮੀ ਨਾਲ ਔਰੰਗਾਬਾਦ ਭੱਜ ਗਈ। ਇਸ ਤੋਂ ਬਾਅਦ ਮੁਲਜ਼ਮ ਦੀ ਆਪਣੇ ਸਹੁਰੇ ਨਾਲ ਬਹਿਸ ਹੋ ਗਈ ਤੇ ਇਸੇ ਦੌਰਾਨ ਉਸ ਨੇ ਆਪਣੇ ਸਹੁਰੇ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਮੁਲਜ਼ਮਾਂ ਦੀ ਭਾਲ ਜਾਰੀ ਹੈ।