ਨਾਗਪੁਰ(ਮਹਾਰਾਸ਼ਟਰ), 25 ਜਨਵਰੀ
ਮਹਾਰਾਸ਼ਟਰ ਦੇ ਵਰਧਾ ਜ਼ਿਲ੍ਹੇ ਵਿੱਚ ਸੋਮਵਾਰ ਦੇਰ ਰਾਤ ਇਕ ਕਾਰ ਦੇ ਪੁਲ ਤੋਂ ਡਿੱਗਣ ਕਾਰਨ ਉਸ ਵਿੱਚ ਸਵਾਰ 7 ਮੈਡੀਕਲ ਵਿਦਿਆਰਥੀਆਂ ਦੀ ਮੌਤ ਹੋ ਗਈ। ਮਿ੍ਤਕਾਂ ਵਿੱਚ ਭਾਜਪਾ ਵਿਧਾਇਕ ਦਾ ਪੁੱਤਰ ਵੀ ਸ਼ਾਮਲ ਹੈ। ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਸੋਮਵਾਰ ਦੇਰ ਰਾਤ ਕਰੀਬ ਡੇਢ ਵਜੇ ਦੇ ਕਰੀਬ ਵਰਧਾ ਜ਼ਿਲ੍ਹੇ ਦੇ ਸੇਲਸੁਰਾ ਪਿੰਡ ਵਿੱਚ ਵਾਪਰਿਆ। ਕਾਰ ਸਵਾਰਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ ਹੋਰਨਾਂ ਵਿਦਿਆਰਥੀਆਂ ਦੇ ਨਾਲ ਭਾਜਪਾ ਵਿਧਾਇਕ ਵਿਜੈ ਰਹਾਂਗਡਾਲੇ ਦੇ ਪੁੱਤਰ ਆਵਿਸ਼ਕਾਰ ਰਹਾਂਗਡਾਲੇ ਦੀ ਮੌਤ ਹੋ ਗਈ। ਉਹ ਸਥਾਨਕ ਜਵਾਹਰ ਲਾਲ ਨਹਿਰੂ ਮੈਡੀਕਲ ਕਾਲਜ ਵਿੱਚ ਐਮਬੀਬੀਐਸ ਦੇ ਪਹਿਲੇ ਵਰ੍ਹੇ ਦਾ ਵਿਦਿਆਰਥੀ ਸੀ।