ਨਵੀਂ ਦਿੱਲੀ, 29 ਜੂਨ

ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਮਹਾਰਾਸ਼ਟਰ ਦੀ ਮਹਾ ਵਿਕਾਸ ਅਗਾੜੀ ਸਰਕਾਰ ਨੂੰ ਵੀਰਵਾਰ ਨੂੰ ਸਵੇਰੇ 11 ਵਜੇ ਫਲੋਰ ਟੈਸਟ ਦੇਣਾ ਹੋਵੇਗਾ। ਸਿਖਰਲੀ ਅਦਾਲਤ ਦਾ ਇਹ ਫ਼ੈਸਲਾ ਮਹਾਰਾਸ਼ਟਰ ਦੇ ਰਾਜਪਾਲ ਵੱਲੋਂ ਮੁੱਖ ਮੰਤਰੀ ਊਧਵ ਠਾਕਰੇ ਦੀ ਅਗਵਾਈ ਹੇਠਲੀ ਸਰਕਾਰ ਨੂੰ ਵੀਰਵਾਰ ਨੂੰ ਬਹੁਮਤ ਸਾਬਤ ਕਰਨ ਦੇ ਦਿੱਤੇ ਨਿਰਦੇਸ਼ ਨੂੰ ਦਿੱਤੀ ਗਈ ਚੁਣੌਤੀ ’ਤੇ ਸੁਣਵਾਈ ਕਰਨ ਤੋਂ ਬਾਅਦ ਆਇਆ ਹੈ। ਸੀਨੀਅਰ ਵਕੀਲ ਏਐੱਮ ਸਿੰਘਵੀ ਨੇ ਸੁਪਰੀਮ ਕੋਰਟ ਵਿੱਚ ਫੌਰੀ ਸੁਣਵਾਈ ਦੀ ਮੰਗ ਕਰਦਿਆਂ ਕਿਹਾ ਸੀ ਕਿ ਫਲੋਰ ਟੈਸਟ ਵਿੱਚ ਉਨ੍ਹਾਂ ਵਿਧਾਇਕਾਂ ਦੇ ਨਾਂ ਸ਼ਾਮਲ ਨਹੀਂ ਕੀਤੇ ਜਾ ਸਕਦੇ ਜੋ ‘ਦਾਗੀ’ ਹਨ। ਸੁਪਰੀਮ ਕੋਰਟ ਨੇ ਮਹਾਰਾਸ਼ਟਰ ਦੇ ਰਾਜਪਾਲ ਵੱਲੋਂ ਵੀਰਵਾਰ ਨੂੰ ਬਹੁਮਤ ਸਾਬਤ ਕਰਨ ਦੇ ਐੱਮਵੀਏ ਸਰਕਾਰ ਨੂੰ ਦਿੱਤੇ ਨਿਰਦੇਸ਼ ਨੂੰ ਚੁਣੌਤੀ ਦੇਣ ਵਾਲੀ ਸ਼ਿਵ ਸੈਨਾ ਦੀ ਪਟੀਸ਼ਨ ’ਤੇ ਸ਼ਾਮ 5 ਵਜੇ ਸੁਣਵਾਈ ਸ਼ੁਰੂ ਕੀਤੀ ਸੀ।