ਪੁਣੇ (ਮਹਾਰਾਸ਼ਟਰ), 9 ਫਰਵਰੀ
ਸਮਾਜ ਸੇਵੀ ਅੰਨਾ ਹਜ਼ਾਰੇ ਨੇ ਕਿਹਾ ਹੈ ਕਿ ਉਹ ਸੁਪਰਮਾਰਕੀਟਾਂ ਅਤੇ ਕਰਿਆਨੇ ਦੀਆਂ ਦੁਕਾਨਾਂ ਵਿੱਚ ਸ਼ਰਾਬ ਦੀ ਵਿਕਰੀ ਦੀ ਇਜਾਜ਼ਤ ਦੇਣ ਦੀ ਮਹਾਰਾਸ਼ਟਰ ਸਰਕਾਰ ਦੀ ਨੀਤੀ ਦੇ ਵਿਰੋਧ ਵਿੱਚ 14 ਫਰਵਰੀ ਤੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰਨਗੇ। ਹਜ਼ਾਰੇ ਨੇ ਇਸ ਮੁੱਦੇ ‘ਤੇ ਮੁੱਖ ਮੰਤਰੀ ਊਧਵ ਠਾਕਰੇ ਨੂੰ ਪੱਤਰ ਭੇਜਿਆ ਹੈ।