ਬ੍ਰਿਸਟਲ, 28 ਜੂਨ

ਇਥੇ ਖੇਡੇ ਗਏ ਪਹਿਲੇ ਇਕ ਰੋਜ਼ਾ ਕੌਮਾਂਤਰੀ ਕ੍ਰਿਕਟ ਮੈਚ ਵਿੱਚ ਐਤਵਾਰ ਨੂੰ ਇੰਗਲੈਂਡ ਨੇ ਭਾਰਤ ਨੂੰ ਅੱਠ ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਅੱਠ ਵਿਕਟਾਂ ’ਤੇ 201 ਦੌੜਾਂ ਬਣਾਈਆਂ ਸਨ। ਇੰਗਲੈਂਡ ਨੇ 34.5 ਓਵਰਾਂ ਵਿੱਚ ਦੋ ਵਿਕਟਾਂ ਗੁਆ ਦੇ 202 ਦੌੜਾਂ ਬਣਾ ਨੇ ਤਿੰਨ ਮੈਚਾਂ ਦੀ ਲੜੀ ਵਿੱਚ 1-0 ਦੀ ਲੀਡ ਲੈ ਲਈ ਹੈ।